ASingh

ASingh A page for all humanities spreading happiness, prosperity and gratification in the years ahead.

08/09/2026

Amrit vele da Hukamnama,
Sri Darbar Sahib,Sri Amritsar,
Paavan Ang 666-667, 08-09-2026

_*ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥*_

धनासरी महला ४ घरु १ चउपदे ੴ सतिगुर प्रसादि ॥ जो हरि सेवहि संत भगत तिन के सभि पाप निवारी ॥ हम ऊपरि किरपा करि सुआमी रखु संगति तुम जु पिआरी ॥१॥ हरि गुण कहि न सकउ बनवारी ॥ हम पापी पाथर नीरि डुबत करि किरपा पाखण हम तारी ॥ रहाउ ॥ जनम जनम के लागे बिखु मोरचा लगि संगति साध सवारी ॥ जिउ कंचनु बैसंतरि ताइओ मलु काटी कटित उतारी ॥२॥

Dhanaasaree, Fourth Mehl, First House, Chau-Padas: One Universal Creator God. By The Grace Of The True Guru: Those Saints and devotees who serve the Lord have all their sins washed away. Have Mercy on me, O Lord and Master, and keep me in the Sangat, the Congregation that You love. ||1|| I cannot even speak the Praises of the Lord, the Gardener of the world. We are sinners, sinking like stones in water; grant Your Grace, and carry us stones across. ||Pause|| The rust of poison and corruption from countless incarnations sticks to us; joining the Saadh Sangat, the Company of the Holy, it is cleaned away. It is just like gold, which is heated in the fire, to remove the impurities from it. ||2||

ਸੇਵਹਿ = ਸੇਂਵਦੇ ਹਨ, ਸਿਮਰਦੇ ਹਨ। ਸਭਿ = ਸਾਰੇ। ਨਿਵਾਰੀ = ਦੂਰ ਕਰਨ ਵਾਲਾ। ਸੁਆਮੀ = ਹੇ ਮਾਲਕ ਪ੍ਰਭੂ! ਤੁਮ ਜੁ ਪਿਆਰੀ = ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧।ਕਹਿ ਨ ਸਕਉ = ਕਹਿ ਨ ਸਕਉਂ, ਮੈਂ ਬਿਆਨ ਨਹੀਂ ਕਰ ਸਕਦਾ। ਬਨਵਾਰੀ = {वनमालिन् = ਜੰਗਲੀ ਫੁੱਲਾਂ ਦੀ ਮਾਲਾ ਪਹਿਨੀ ਰੱਖਣ ਵਾਲਾ, ਕ੍ਰਿਸ਼ਨ} ਹੇ ਪਰਮਾਤਮਾ! ਨੀਰਿ = ਪਾਣੀ ਵਿਚ। ਪਾਖਣ = ਪੱਥਰ।ਰਹਾਉ।
ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਚਉਪਦੇ = ਚਾਰ ਬੰਦਾਂ ਵਾਲੇ ਸ਼ਬਦ। ਬਿਖੁ = ਜ਼ਹਰ। ਮੋਰਚਾ = ਜੰਗਾਲ। ਸਵਾਰੀ = ਸ੍ਵੱਛ ਹੋ ਜਾਂਦੀ ਹੈ। ਕੰਚਨੁ = ਸੋਨਾ। ਬੈਸੰਤਰਿ = ਅੱਗ ਵਿਚ। ਤਾਇਓ = ਤਪਾਇਆ ਜਾਂਦਾ ਹੈ। ਕਾਟੀ = ਕੱਟੀ ਜਾਂਦੀ ਹੈ। ਕਟਤਿ = ਕੱਟ ਕੇ। ਉਤਾਰੀ = ਲਾਹੀ ਜਾਂਦੀ ਹੈ।੨।

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧। ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ।੨।

अकाल पुरख एक है और सतगुरु की कृपा द्वारा प्राप्त होता है। हे प्रभु! जो तुम्हारा संत भगत तुम्हारा नाम सुमिरन करते हैं, तुम उनके पूर्व कर्मो के पाप दूर करने वाले हो। हे मालिक प्रभु! हमारे ऊपर भी मेहर कर, (हमें उस) साध सांगत मैं रख जो तुम्हे प्यारी लगती है।१। हे हरी! हे प्रभु! में तेरे गुण बयां नहीं कर सकता। हम जीव पापी हैं, पापों में डूबे रहते हैं, जैसे पत्थर पानी में डूबे रहते हैं। मेहर कर, हम पत्थरों (पत्थर दिलो) को संसार समुंदर से पार कर दो जी।रहाउ। हे भाई! जैसे सोना अग्नि में तापने से उस की सारी मैल कट जाती है, उत्तार दी जाती है, उसी प्रकार जीवों के अनेकों जन्मो के चिपके हुए पापों का जहर, पापों का जंगल संगत की सरन आ कर ख़तम हो जाता है।२।

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!..

07/09/2026

Amrit Vele da Hukamnama,
Sri Darbar Sahib,Sri Amritsar,
Paavan Ang-499, 07-09-2026

_*ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਹ੍ਹਰਾ ਧੋਰਾ ॥੧॥ ਰਹਾਉ ॥ ਬਲਿ ਬਲਿ ਬਲਿ ਬਲਿ ਚਰਣ ਤੁਮ੍ਹ੍ਹਾਰੇ ਈਹਾ ਊਹਾ ਤੁਮ੍ਹ੍ਹਾਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥*_

*गूजरी महला ५ ॥*
मात पिता भाई सुत बंधप तिन का बलु है थोरा ॥ अनिक रंग माइआ के पेखे किछु साथि न चालै भोरा ॥१॥ ठाकुर तुझ बिनु आहि न मोरा ॥ मोहि अनाथ निरगुन गुणु नाही मै आहिओ तुम्हरा धोरा ॥१॥ रहाउ ॥ बलि बलि बलि बलि चरण तुम्हारे ईहा ऊहा तुम्हारा जोरा ॥ साधसंगि नानक दरसु पाइओ बिनसिओ सगल निहोरा ॥२॥७॥१६॥

Goojaree, Fifth Mehl: Mother, father, siblings, children and relatives - their power is insignificant. I have seen the many pleasures of Maya, but none goes with them in the end. ||1|| O Lord Master, other than You, no one is mine. I am a worthless orphan, devoid of merit; I long for Your Support. ||1||Pause|| I am a sacrifice, a sacrifice, a sacrifice, a sacrifice to Your lotus feet; here and hereafter, Yours is the only power. In the Saadh Sangat, the Company of the Holy, Nanak has obtained the Blessed Vision of Your Darshan; my obligations to all others are annulled. ||2||7||16||

ਸੁਤ = ਪੁੱਤਰ। ਬੰਧਪ = ਰਿਸ਼ਤੇਦਾਰ। ਥੋਰਾ = ਥੋੜ੍ਹਾ, ਹੋਛਾ ਜਿਹਾ, ਕਮਜ਼ੋਰ। ਪੇਖੇ = ਮੈਂ ਵੇਖੇ ਹਨ। ਭੋਰਾ = ਰਤਾ ਭੀ ॥੧॥ ਠਾਕੁਰ = ਹੇ ਠਾਕੁਰ! ਆਹਿ = ਹੈ। ਮੋਹਿ = ਮੈਨੂੰ, ਮੇਰੇ ਵਿਚ। ਨਿਰਗੁਨ = ਗੁਣਹੀਨ। ਆਹਿਓ = ਤੱਕਿਆ ਹੈ, ਚਾਹਿਆ ਹੈ, ਲੋੜਿਆ ਹੈ। ਧੋਰਾ = ਆਸਰਾ, ਸਮੀਪਤਾ ॥੧॥ ਬਲਿ = ਕੁਰਬਾਨ। ਈਹਾ = ਇਸ ਲੋਕ ਵਿਚ। ਊਹਾ = ਪਰਲੋਕ ਵਿਚ। ਜੋਰਾ = ਜੋਰ, ਸਹਾਰਾ। ਬਿਨਸਿਓ = ਨਾਸ ਹੋ ਗਿਆ। ਨਿਹੋਰਾ = ਮੁਥਾਜੀ ॥੨॥੭॥੧੬॥

ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ-ਇਹਨਾਂ ਦਾ ਆਸਰਾ ਕਮਜ਼ੋਰ ਆਸਰਾ ਹੈ। ਮੈਂ ਮਾਇਆ ਦੇ ਭੀ ਅਨੇਕਾਂ ਰੰਗ-ਤਮਾਸ਼ੇ ਵੇਖ ਲਏ ਹਨ (ਇਹਨਾਂ ਵਿਚੋਂ ਭੀ) ਕੁਝ ਰਤਾ ਭਰ ਭੀ (ਜੀਵ ਦੇ) ਨਾਲ ਨਹੀਂ ਜਾਂਦਾ ॥੧॥ ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ। ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ। ਮੈਂ ਤੇਰਾ ਹੀ ਆਸਰਾ ਤੱਕਿਆ ਹੈ ॥੧॥ ਰਹਾਉ॥ ਹੇ ਪ੍ਰਭੂ! ਮੈਂ ਤੇਰੇ ਚਰਨਾਂ ਤੋਂ ਕੁਰਬਾਨ ਕੁਰਬਾਨ ਕੁਰਬਾਨ ਜਾਂਦਾ ਹਾਂ। ਇਸ ਲੋਕ ਤੇ ਪਰਲੋਕ ਵਿਚ ਮੈਨੂੰ ਤੇਰਾ ਹੀ ਸਹਾਰਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ ਕਿ ਜਿਸ ਮਨੁੱਖ ਨੇ) ਸਾਧ ਸੰਗਤ ਵਿਚ ਟਿਕ ਕੇ ਪ੍ਰਭੂ ਦਾ ਦਰਸ਼ਨ ਕਰ ਲਿਆ, ਉਸ ਦੀ ਮੁਥਾਜੀ ਖ਼ਤਮ ਹੋ ਗਈ ॥੨॥੭॥੧੬॥

माँ, बाप, बेटा, भाई, रिश्तेदार-इनका सहारा कमजोर सहारा है। मैंने माया के भी अनेक रंग तमाशे देख लिए हैं (इन में से भी) कोई जऱा सा भी (जीव के) साथ नहीं जाता।।1।। हे मालिक प्रभु! तेरे बिना मेरा (और कोई सहारा )नहीं है। मैं निआसरे गुणहीन में कोई गुण नहीं है। मैंने तेर सहारा ही देखा है।।1।।रहाउ ।। हे प्रभु! मैं तेरे चरणों से कुर्बान जाता हूँ। इस लोक और परलोक में मुझे तेरा ही सहारा है। गुरू नानक जी कहते हैं, हे नानक! (कह कि जिस मनुख ने) साध संगत में टिक के प्रभु का दर्शन कर लिया, उस की मोहताजी ख़त्म हो गयी।।2।।7।।16।।

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

06/09/2026

AMRIT VELE DA HUKAMNAMA,
SRI DRABAR SAHIB,AMRITSAR,
PAAVAN ANG-680, 06-09-2026

_*ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥*_

धनासरी महला ५ ॥ जतन करै मानुख डहकावै ओहु अंतरजामी जानै ॥ पाप करे करि मूकरि पावै भेख करै निरबानै ॥१॥ जानत दूरि तुमहि प्रभ नेरि ॥ उत ताकै उत ते उत पेखै आवै लोभी फेरि ॥ रहाउ ॥ जब लगु तुटै नाही मन भरमा तब लगु मुकतु न कोई ॥ कहु नानक दइआल सुआमी संतु भगतु जनु सोई ॥२॥५॥३६॥

Dhanaasaree, Fifth Mehl:
People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. ||1|| They believe that You are far away, but You, O God, are near at hand. Looking around, this way and that, the greedy people come and go. ||Pause|| As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. ||2||5||36||

ਪਦਅਰਥ: ਜਤਨ = (ਬਹੁ-ਵਚਨ) । ਡਹਕਾਵੈ = ਧੋਖਾ ਦੇਂਦਾ ਹੈ, ਠੱਗਦਾ ਹੈ। ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਜਾਨੈ = ਜਾਣਦਾ ਹੈ। ਕਰਿ = ਕਰ ਕੇ। ਭੇਖ = ਪਹਿਰਾਵੇ। ਨਿਰਬਾਨੈ = ਵਾਸਨਾ = ਰਹਿਤ, ਵਿਰਕਤ।੧।ਪ੍ਰਭ = ਹੇ ਪ੍ਰਭੂ! ਤੁਮਹਿ = ਤੈਨੂੰ। ਉਤ = ਉੱਧਰ। ਤਾਕੈ = ਤੱਕਦਾ ਹੈ। ਤੇ = ਤੋਂ। ਲੋਭੀ = ਲਾਲਚੀ। ਫੇਰਿ = ਫੇਰ ਵਿਚ, (ਲਾਲਚ ਦੇ) ਗੇੜ ਵਿਚ।ਰਹਾਉ।ਜਬ ਲਗੁ = ਜਦੋਂ ਤਕ। ਭਰਮਾ = ਭਟਕਣਾ। ਮੁਕਤੁ = (ਲੋਭ ਤੋਂ) ਆਜ਼ਾਦ। ਸੋਈ = ਉਹੀ ਮਨੁੱਖ।੨।

ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

अर्थ: हे प्रभू! तू (सब जीवों के) नजदीक बसता है, पर (लालची पाखण्डी मनुष्य) तुझे दूर (बसता) समझता है। लालची मनुष्य (लालच के) चक्कर में फसा रहता है, (माया की खातिर) उधर देखता है, उधर से और उधर ताकता है (उसका मन टिकता नहीं)। रहाउ।हे भाई! (लालची मनुष्य) अनेकों यतन करता है, लोगों को धोखा देता है, विरक्तों वाले धार्मिक पहरावे पहने रखता है, पाप करके (फिर उन पापों से) मुकर भी जाता है, पर सबके दिल की जानने वाला वह परमात्मा (सब कुछ) जानता है।1।हे भाई! जब तक मनुष्य के मन की (माया वाली) भटकना दूर नहीं होती, इस (लालच के पँजे से) आजाद नहीं हो सकता।गुरु नानक जी कहते हैं, हे नानक! कह– (पहरावों से भगत नहीं बन जाते) जिस मनुष्य पर मालिक-प्रभू खुद दयावान होता है (और, उसको नाम की दाति देता है) वही मनुष्य संत है भगत है।2।5।36।

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

05/09/2026

Amrit vele da Hukamnama,
Sri Darbar Sahib,Sri Amritsar,
Paavan Ang-711, 05-09-2026

_*ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥*_

*टोडी महला ५ ॥*
हरि बिसरत सदा खुआरी ॥ ता कउ धोखा कहा बिआपै जा कउ ओट तुहारी ॥ रहाउ ॥ बिनु सिमरन जो जीवनु बलना सरप जैसे अरजारी ॥ नव खंडन को राजु कमावै अंति चलैगो हारी ॥१॥ गुण निधान गुण तिन ही गाए जा कउ किरपा धारी ॥ सो सुखीआ धंनु उसु जनमा नानक तिसु बलिहारी ॥२॥२॥

Todee, Fifth Mehl:
Forgetting the Lord, one is ruined forever. How can anyone be deceived, who has Your Support, O Lord? ||Pause|| Without meditating in remembrance on the Lord, life is like a burning fire, even if one lives long, like a snake.
One may rule over the nine regions of the earth, but in the end, he shall have to depart, losing the game of life. ||1|| He alone sings the Glorious Praises of the Lord, the treasure of virtue, upon whom the Lord showers His Grace. He is at peace, and his birth is blessed; Nanak is a sacrifice to him. ||2||2||

ਪਦਅਰਥ: ਖੁਆਰੀ = ਬੇ = ਇੱਜ਼ਤੀ। ਕਉ = ਨੂੰ। ਕਹਾ ਬਿਆਪੈ = ਨਹੀਂ ਵਿਆਪ ਸਕਦਾ। ਓਟ = ਆਸਰਾ।ਰਹਾਉ।ਬਲਨਾ = ਬਿਲਾਨਾ, ਗੁਜ਼ਾਰਨਾ। ਅਰਜਾਰੀ = ਉਮਰ। ਨਵ ਖੰਡਨ ਕੋ ਰਾਜੁ = ਸਾਰੀ ਧਰਤੀ ਦਾ ਰਾਜ। ਅੰਤਿ = ਆਖ਼ਰ ਨੂੰ। ਹਾਰੀ = ਹਾਰਿ, (ਮਨੁੱਖਾ ਜੀਵਨ ਦੀ ਬਾਜ਼ੀ) ਹਾਰ ਕੇ।੧।ਗੁਣ ਨਿਧਾਨ ਗੁਣ = ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੇ ਗੁਣ। ਤਿਨ ਹੀ = ਉਸ ਨੇ ਹੀ {ਲਫ਼ਜ਼ 'ਤਿਨਿ' ਦੀ 'ਿ' ਕ੍ਰਿਆ = ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ} ਤਿਨਿ ਹੀ। ਜਾ ਕਉ = ਜਿਸ ਉਤੇ। ਧਾਰੀ = ਕੀਤੀ। ਧੰਨੁ = ਮੁਬਾਰਿਕ। ਤਿਸੁ = ਬਲਿਹਾਰੀ = ਉਸ ਤੋਂ ਕੁਰਬਾਨ।੨।

ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ।ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) । (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।

अर्थ: हे भाई! परमात्मा (के नाम) को भुलाने से सदा (माया के हाथों मनुष्य की) बेइज्जती ही होती है। हे प्रभू! जिस मनुष्य को तेरा आसरा हो, उसको (माया के किसी भी विकार से) धोखा नहीं लग सकता। रहाउ।हे भाई! परमात्मा के नाम-सिमरन के बिना जितनी भी जिंदगी गुजारनी है (वो ऐसे होती है) जैसे साँप (अपनी) उम्र गुजारता है (उम्र चाहे लंबी होती है, पर वह सदा अपने अंदर जहर पैदा करता रहता है)। (सिमरन से वंचित रहने वाला मनुष्य अगर) सारी धरती का राज भी करता रहे, तो भी आखिर मानस जीवन की बाजी हार के ही जाता है।1। गुरु नानक जी कहते हैं, हे नानक! (कह– हे भाई!) गुणों के खजाने हरी के गुण उस मनुष्य ने ही गाए हैं जिस पर हरी ने मेहर की है। वह मनुष्य सदा सुखी जीवन व्यतीत करता है, उसकी जिंदगी सदा मुबारिक होती है। ऐसे मनुष्य से कुर्बान होना चाहिए।2।2।

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

04/09/2026

AMRIT VELE DA HUKAMNAMA,
SRI DARBAR SAHIB,AMRITSAR,
ANG-660,04-09-2026

*ਧਨਾਸਰੀ ਮਹਲਾ ੧ ਘਰੁ ੧ ਚਉਪਦੇ*
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

*धनासरी महला १ घरु १ चउपदे*
ੴ सति नामु करता पुरखु निरभउ निरवैरु अकाल मूरति अजूनी सैभं(ग) गुर प्रसादि ॥
जीउ डरतु है आपणा कै सिउ करी पुकार ॥ दूख विसारणु सेविआ सदा सदा दातारु ॥१॥ साहिबु मेरा नीत नवा सदा सदा दातारु ॥१॥ रहाउ ॥ अनदिनु साहिबु सेवीऐ अंति छडाए सोए ॥ सुणि सुणि मेरी कामणी पारि उतारा होए ॥२॥ दइआल तेरै नामि तरा ॥ सद कुरबाणै जाउ ॥१॥ रहाउ ॥ सरबं साचा एकु है दूजा नाही कोए ॥ ता की सेवा सो करे जा कउ नदरि करे ॥३॥ तुधु बाझु पिआरे केव रहा ॥ सा वडिआई देहि जितु नामि तेरे लागि रहां ॥ दूजा नाही कोए जिसु आगै पिआरे जाइ कहा ॥१॥ रहाउ ॥ सेवी साहिबु आपणा अवरु न जाचंउ कोए ॥ नानकु ता का दासु है बिंद बिंद चुख चुख होए ॥४॥ साहिब तेरे नाम विटहु बिंद बिंद चुख चुख होए ॥१॥ रहाउ ॥४॥१॥

Dhhanaasaree Mahalaa 1 Ghar 1 Choupade One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:My soul is afraid; to whom should I complain ? I serve Him, who makes me forget my pains; He is the Giver, forever and ever. ||1|| My Lord and Master is forever new; He is the Giver, forever and ever. ||1|| Pause || Night and day, I serve my Lord and Master; He shall save me in the end. Hearing and listening, O my dear sister, I have crossed over. ||2|| O Merciful Lord, Your Name carries me across. I am forever a sacrifice to You. ||1|| Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. ||3|| Without You, O Beloved, how could I even live ? Bless me with such greatness, that I may remain attached to Your Name. There is no other, O Beloved, to whom I can go and speak. ||1|| Pause || I serve my Lord and Master; I ask for no other. Nanak Ji is His Daas; moment by moment, bit by bit, he is a sacrifice to Him. ||4|| O Lord Master, I am a sacrifice to Your Name, moment by moment, bit by bit. ||1|| Pause ||4||1||

ਪਦਅਰਥ: ਜੀਉ = ਜਿੰਦ। ਕੈ ਸਿਉ = ਕਿਸ ਪਾਸ? ਕਰੀ = ਮੈਂ ਕਰਾਂ। ਦੂਖ ਵਿਸਾਰਣੁ = ਦੁੱਖ ਦੂਰ ਕਰਨ ਵਾਲਾ ਪ੍ਰਭੂ। ਸੇਵਿਆ = ਮੈਂ ਸਿਮਰਿਆ ਹੈ।੧। ਨੀਤ = ਨਿੱਤ। ਨਵਾ = (ਭਾਵ, ਦਾਤਾਂ ਦੇ ਦੇ ਕੇ ਅੱਕਣ ਵਾਲਾ ਨਹੀਂ) । ਦਾਤਾਰੁ = ਦਾਤਾਂ ਦੇਣ ਵਾਲਾ।੧।ਰਹਾਉ। ਅਨਦਿਨੁ = ਹਰ ਰੋਜ਼, ਸਦਾ। ਅੰਤਿ = ਆਖ਼ਰ ਨੂੰ। ਮੇਰੀ ਕਾਮਣੀ = ਹੇ ਮੇਰੀ ਜਿੰਦੇ!।੨। ਦਇਆਲ = ਹੇ ਦਇਆ ਦੇ ਘਰ! ਨਾਮਿ = ਨਾਮ ਦੀ ਰਾਹੀਂ। ਤਰਾ = ਤਰ ਸਕਦਾ ਹਾਂ, ਪਾਰ ਲੰਘ ਸਕਦਾ ਹਾਂ।੧।ਰਹਾਉ। ਸਰਬੰ = ਹਰ ਥਾਂ। ਸਾਚਾ = ਸਦਾ ਕਾਇਮ ਰਹਿਣ ਵਾਲਾ। ਕਉ = ਨੂੰ। ਨਦਰਿ = ਮੇਹਰ ਦੀ ਨਜ਼ਰ। ਕਰੇਇ = ਕਰਦਾ ਹੈ।੩। ਕੇਵ ਰਹਾ = ਕਿਵੇਂ ਰਹਿ ਸਕਦਾ ਹਾਂ? ਮੈਂ ਵਿਆਕੁਲ ਹੋ ਜਾਂਦਾ ਹਾਂ। ਜਿਤੁ = ਜਿਸ ਦੀ ਰਾਹੀਂ। ਜਾਇ = ਜਾ ਕੇ।੧।ਰਹਾਉ। ਸੇਵੀ = ਮੈਂ ਸੇਂਵਦਾ ਹਾਂ। ਜਾਚੰਉ = ਮੈਂ ਮੰਗਦਾ ਹਾਂ। ਬਿੰਦ ਬਿੰਦ = ਖਿਨ ਖਿਨ। ਚੁਖ ਚੁਖ = ਟੋਟੇ ਟੋਟੇ, ਕੁਰਬਾਨ।੪। ਵਿਟਹੁ = ਤੋਂ। ਸਾਹਿਬ = ਹੇ ਸਾਹਿਬ!

ਅਰਥ: ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਨਾਨਕ ਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।(ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ॥੧॥ (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ॥੧॥ ਰਹਾਉ ॥ ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨ ਚਾਹੀਦਾ ਹੈ (ਦੁੱਖਾਂ ਵਿਚੋਂ) ਅਾਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ॥੨॥ ਹੇ ਦਿਆਲ ਪ੍ਰਭੂ! (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ। ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ॥੧॥ ਰਹਾਉ ॥ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ॥੩॥ ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਣ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ॥੧॥ ਰਹਾਉ ॥ (ਦੁਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ ਜੀ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ॥੪॥ ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ॥੧॥ ਰਹਾਉ॥੪॥੧॥

अर्थ: राग धनासरी ,घर १ मे गुरू नानक देव जी की चार-बँदां वाली बाणी।अकाल पुरख एक है, जिस का नाम सच्चा है जो सिृसटी का रचनहार है, जो सब में मौजूद है, डर से रहित है, वैर रहित है, जिस का सरूप काल से परे है, (मतलब जिस का शरीर नाश रहित है), जो जूनों मे नही आता, जिस का प्रकाश अपने अाप से हुआ है और जो सतिगुरु की कृपा से मिलता है।(जगत दुखों का समुंद्र है, इन दुखों को देख कर) मेरी जिंद कांप जाती है (परमात्मा के बिना और कोई बचाने वाला नहीं दिखता) जिस के पास जा कर मैं अरजोई-अरदास करू। (इस लिए और आसरे छोड़ कर) मैं दुखों को नाश करने वाले प्रभू को ही सिमरता हूँ, वह सदा ही मेहर करने वाला है ॥१॥ (फिर वह) मेरा मालिक सदा ही बक्शीश तो करता रहता है (परन्तु वह मेरी रोज की बेनती सुन के बक्शीश करने में कभी परेशान नहीं होता) रोज ऐसे है जैसे पहली बार अपनी मेहर करना लगा है ॥१॥ रहाउ ॥ हे मेरी जिन्दे! हर रोज उस मालिक को याद करना चाहिए (दुखों से) आखिर वो ही बचाता है। हे मेरी जिन्दे! ध्यान से सुन (उस मालिक का सहारा लेने से ही दुखों से समुंद्र से) पार निकला जा सकता है ॥२॥ हे दयाल प्रभू! (मेहर कर, अपना नाम दे, जो कि) तेरे नाम से मैं (दुखों के इस समुँद्र को) पार कर सकूँ। मैं आपसे सदा सदके जाता हूँ ॥१॥ रहाउ ॥ सदा के लिए रहने वाला परमात्मा ही सब जगह हाजिर है, उस के बिना ओर कोई नही। जिस जीव पर वह मेहर की निगाह करता है, वह उस का सिमरन करता है ॥३॥ हे प्यारे (प्रभू!) तेरी याद के बिना मे परेशान हो जाता हूँ। मुझे कोई वह बड़ी दात दें, जिस करके मे तुम्हारे नाम मे जुड़ा रहा। हे प्यारे! तुम्हारे बिना ओर एेसा कोई नही है, जिस पास जा कर मैं यह अरझोई कर सका ॥१॥ रहाउ ॥ (दुखों के इस सागर से तरन लिए) मैं अपने मालक प्रभू को ही याद करता हूँ, किसी ओर से मैं यह माँग नही माँगता। नानक जी (अपने) उस (मालक) का ही सेवक है, उस मालक से ही खिन खिन सदके जाता है ॥४॥ हे मेरे मालक! मैं तेरे नाम से खिन खिन कुर्बान जाता हूँ ॥१॥ रहाउ ॥४॥१॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

03/09/2026

Amrit vele da Hukamnama,
Sri Darbar Sahib,Sri Amritsar,
Paavan Ang-694, 03-09-2026

_*ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥*_

धनासरी, भगत रवि दास जी की
ੴ सतिगुर परसाद
हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥

Dhanaasaree, Devotee Ravi Daas Jee: One Universal Creator God. By The Grace Of The True Guru: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. ||1|| I am a sacrifice, a sacrifice to the Lord. O Lord, why are You silent? ||Pause|| For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. ||2||1||

ਹਮ ਸਰਿ = ਮੇਰੇ ਵਰਗਾ। ਸਰਿ = ਵਰਗਾ, ਬਰਾਬਰ ਦਾ। ਦੀਨੁ = ਨਿਮਾਣਾ, ਕੰਗਾਲ। ਅਬ =ਹੁਣ। ਪਤੀਆਰੁ = (ਹੋਰ) ਪਰਤਾਵਾ। ਕਿਆ ਕੀਜੈ = ਕੀਹ ਕਰਨਾ ਹੋਇਆ? ਕਰਨ ਦੀ ਲੋੜ ਨਹੀਂ। ਬਚਨੀ ਤੋਰ = ਤੇਰੀਆਂ ਗੱਲਾਂ ਕਰ ਕੇ। ਮੋਰ = ਮੇਰਾ। ਮਾਨੈ = ਮੰਨ ਜਾਏ, ਪਤੀਜ ਜਾਏ। ਪੂਰਨ = ਪੂਰਨ ਭਰੋਸਾ।੧। ਰਮਈਆ ਕਾਰਨੇ = ਸੋਹਣੇ ਰਾਮ ਤੋਂ। ਕਵਨ = ਕਿਸ ਕਾਰਨ? ਅਬੋਲ = ਨਹੀਂ ਬੋਲਦਾ।ਰਹਾਉ। ਮਾਧਉ = ਹੇ ਮਾਧੋ! ਤੁਮ੍ਹ੍ਹਾਰੇ ਲੇਖੇ = (ਭਾਵ,) ਤੇਰੀ ਯਾਦ ਵਿਚ ਬੀਤੇ। ਕਹਿ = ਕਹੇ, ਆਖਦਾ ਹੈ ॥੨॥੧॥

(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥

(हे माधो मेरे जैसा कोई दीन और कंगाल नहीं हे और तेरे जैसा कोई दया करने वाला नहीं, (मेरी कंगालता का) अब और परतावा करने की जरुरत नहीं (हे सुंदर राम!) मुझे दास को यह सिदक बक्श की मेरा मन तेरी सिफत सलाह की बाते करने में ही लगा रहे।१। हे सुंदर राम! में तुझसे सदके हूँ, तू किस कारण मेरे साथ नहीं बोलता?||रहाउ|| रविदास कहते हैं- हे माधो! कई जन्मो से मैं तुझ से बिछुड़ा आ रहा हूँ (कृपा कर, मेरा) यह जनम तेरी याद में बीते; तेरा दीदार किये बहुत समां हो गया है, (दर्शन की) आस में जीवित हूँ॥२॥१॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

02/09/2026

AMRIT VELE DA HUKAMNAMA,
SRI DARBAR SAHIB,AMRITSAR,
PAAVAN ANG-715, 02-09-2026

_*ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥*_

टोडी महला ५ ॥ गरबि गहिलड़ो मूड़ड़ो हीओ रे ॥ हीओ महराज री माइओ ॥ डीहर निआई मोहि फाकिओ रे ॥ रहाउ ॥ घणो घणो घणो सद लोड़ै बिनु लहणे कैठै पाइओ रे ॥ महराज रो गाथु वाहू सिउ लुभड़िओ निहभागड़ो भाहि संजोइओ रे ॥१॥ सुणि मन सीख साधू जन सगलो थारे सगले प्राछत मिटिओ रे ॥ जा को लहणो महराज री गाठड़ीओ जन नानक गरभासि न पउड़िओ रे ॥२॥२॥१९॥

Todee, Fifth Mehl: My foolish heart is in the grip of pride. By the Will of my Lord God, Maya, like a witch, has swallowed my soul. ||Pause|| More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. ||1|| Listen, O mind, to the Teachings of the Holy Saints, and all your sins shall be totally washed away. One who is destined to receive from the Lord, Guru Nanak Ji, says to himself, O slave Nanak, shall not be cast into the womb of reincarnation again. ||2||2||19||

ਗਰਬਿ = ਅਹੰਕਾਰ ਵਿਚ। ਗਹਿਲੜੋ = ਗਹਿਲਾ, ਬਾਵਲਾ, ਝੱਲਾ। ਮੂੜੜੋ = ਮੂੜ੍ਹਾ, ਮੂਰਖ। ਹੀਓ = ਹਿਰਦਾ। ਰੇ = ਹੇ ਭਾਈ! ਮਹਰਾਜ ਰੀ = ਮਹਾਰਾਜ ਦੀ। ਮਾਇਓ = ਮਾਇਆ (ਨੇ)। ਡੀਹਰ ਨਿਆਈ = ਮੱਛੀ ਵਾਂਗ। ਮੋਹਿ = ਮੋਹ ਵਿਚ। ਫਾਕਿਓ = ਫਸਾ ਲਿਆ ਹੈ ॥ ਘਣੋ = ਬਹੁਤ। ਸਦ = ਸਦਾ। ਲੋੜੈ = ਮੰਗਦਾ ਹੈ। ਬਿਨੁ ਲਹਣੇ = ਭਾਗਾਂ ਤੋਂ ਬਿਨਾ। ਕੈਠੇ = ਕਿਸ ਥਾਂ ਤੋਂ, ਕਿਥੋਂ? ਮਹਰਾਜ ਰੋ = ਮਹਾਰਾਜ ਦਾ। ਗਾਥੁ = ਸਰੀਰ। ਵਾਹੂ ਸਿਉ = ਉਸ (ਸਰੀਰ) ਨਾਲ ਹੀ। ਲੁਭੜਿਓ = ਲੋਭ ਕਰ ਰਿਹਾ ਹੈ, ਮੋਹ ਕਰ ਰਿਹਾ ਹੈ। ਨਿਹਭਾਗੜੋ = ਨਿਭਾਗਾ। ਭਾਹਿ = (ਤ੍ਰਿਸ਼ਨਾ ਦੀ) ਅੱਗ। ਸੰਜੋਇਓ = ਜੋੜ ਰਿਹਾ ਹੈ ॥੧॥ ਮਨ = ਹੇ ਮਨ! ਸੀਖ = ਸਿੱਖਿਆ। ਸਾਧੂ ਜਨ = ਗੁਰਮੁਖਿ ਸਤਸੰਗੀ। ਸਗਲੋ = ਸਾਰੇ। ਥਾਰੇ = ਤੇਰੇ। ਪ੍ਰਾਛਤ = ਪਾਪ। ਜਾ ਕੋ = ਜਿਸ ਦਾ। ਗਾਠੜੀਓ = ਗਠੜੀ ਵਿਚੋਂ। ਗਰਭਾਸਿ = ਗਰਭ ਜੂਨ ਵਿਚ। ਨ ਪਉੜਿਓ = ਨਹੀਂ ਪੈਂਦਾ ॥੨॥੨॥੧੯॥

ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ-ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ॥ ਰਹਾਉ॥ (ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ ॥੧॥ ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਦਾਸ ਨਾਨਕ! ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ ॥੨॥੨॥੧੯॥

मुर्ख दिल अहंकार में पागल हुआ रहता है। इस हृदये को महाराज (प्रभु) की माया ने मछली की तरह मोह में फंसा रखा है (जैसे मछली की कांटे में)॥रहाउ॥ (मोह में फंसा हुआ हिरदा) सदा बहुत बहुत (माया) मांगता रहता है, पर भाग्य के बिना कहाँ से प्राप्त करे? महाराज का (दिया हुआ) यह सरीर है, इसी के साथ (मुर्ख जीव) मोह करता रहता है। अभागा मनुख (अपने मन को तृष्णा की) अग्नि के साथ जोड़े रखता है॥१॥ हे मन! सारे साधू जनों की शिक्षा सुना कर, (इस की बरकत से) तेरे सारे पाप मिट जायेंगे। गुरु नानक जी कहते हैं, हे दास नानक! महाराज के खजाने में से जिस के भाग्य में कुछ प्राप्ति लिखी है, वह जूनों में नहीं पड़ता॥२॥२॥१९॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

01/09/2026

AMRIT VELE DA HUKAMNAMA,
SRI DARBAR SAHIB,AMRITSAR,
ANG-721,01-09-2026

ਤਿਲੰਗ ਮਹਲਾ ੧ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪

तिलंग महला १ घरु ३
ੴ सतिगुर प्रसादि ॥
इहु तनु माइआ पाहिआ पिआरे लीतड़ा लबि रंगाए ॥ मेरै कंत न भावै चोलड़ा पिआरे किउ धन सेजै जाए ॥१॥ हंउ कुरबानै जाउ मिहरवाना हंउ कुरबानै जाउ ॥ हंउ कुरबानै जाउ तिना कै लैनि जो तेरा नाउ ॥ लैनि जो तेरा नाउ तिना कै हंउ सद कुरबानै जाउ ॥१॥ रहाउ ॥ काइआ रंङणि जे थीऐ पिआरे पाईऐ नाउ मजीठ ॥ रंङण वाला जे रंङै साहिबु ऐसा रंगु न डीठ ॥२॥ जिन के चोले रतड़े पिआरे कंतु तिना कै पासि ॥ धूड़ि तिना की जे मिलै जी कहु नानक की अरदासि ॥३॥ आपे साजे आपे रंगे आपे नदरि करेइ ॥ नानक कामणि कंतै भावै आपे ही रावेइ* *॥४॥१॥३॥*

Tilang, First Mehl, Third House: One Universal Creator God. By The Grace Of The True Guru: This body fabric is conditioned by Maya, O beloved; this cloth is dyed in greed. My Husband Lord is not pleased by these clothes, O Beloved; how can the soul-bride go to His bed? ||1|| I am a sacrifice, O Dear Merciful Lord; I am a sacrifice to You. I am a sacrifice to those who take to Your Name. Unto those who take to Your Name, I am forever a sacrifice. ||1||Pause|| If the body becomes the dyer's vat, O Beloved, and the Name is placed within it as the dye, and if the Dyer who dyes this cloth is the Lord Master - O, such a color has never been seen before! ||2||

ਮਾਇਆ ਪਾਹਿਆ = ਮਾਇਆ ਨਾਲ ਪਾਹਿਆ ਗਿਆ ਹੈ। ਪਾਹਿਆ = ਪਾਹ ਲੱਗੀ ਹੋਈ ਹੈ। ਪਾਹ = ਲਾਗ। {ਨੋਟ: ਕਪੜੇ ਨੂੰ ਕੋਈ ਪੱਕਾ ਰੰਗ ਚਾੜ੍ਹਨ ਤੋਂ ਪਹਿਲਾਂ ਲੂਣ ਫਟਕੜੀ ਜਾਂ ਸੋਡੇ ਦੀ ਲਾਗ ਦੇਈਦੀ ਹੈ। ਸੋਡਾ, ਲੂਣ ਜਾਂ ਫਟਕੜੀ ਪਾਣੀ ਵਿਚ ਰਿੰਨ੍ਹ ਕੇ ਕੱਪੜਾ ਉਸ ਵਿਚ ਡੋਬਿਆ ਜਾਂਦਾ ਹੈ; ਫਿਰ ਰੰਗ ਪਾਣੀ ਵਿਚ ਰਿੰਨ੍ਹ ਕੇ ਉਹ ਲਾਗ ਵਾਲਾ ਕੱਪੜਾ ਉਸ ਵਿਚ ਪਾ ਦੇਈਦਾ ਹੈ}। ਲਬਿ = ਲੱਬ ਨਾਲ, ਜੀਭ ਦੇ ਚਸਕੇ ਨਾਲ। ਲਬੁ = ਜੀਭ ਦਾ ਚਸਕਾ। ਰੰਗਾਏ ਲੀਤੜਾ = ਰੰਗਾਇ ਲਿਆ ਹੈ। ਚੋਲਾ = ਜਿੰਦ ਦਾ ਚੋਲਾ, ਸਰੀਰ। ਚੋਲੜਾ = ਕੋਝਾ ਚੋਲਾ। ਮੇਰੈ ਕੰਤ = ਮੇਰੇ ਖਸਮ ਨੂੰ। ਭਾਵੈ = ਚੰਗਾ ਲੱਗਦਾ। ਧਨ = ਇਸਤ੍ਰੀ, ਜੀਵ-ਇਸਤ੍ਰੀ। ਸੇਜੈ = (ਪ੍ਰਭੂ ਦੀ) ਸੇਜ ਉਤੇ, ਪ੍ਰਭੂ ਦੇ ਚਰਨਾਂ ਵਿਚ। ਜਾਏ = ਪਹੁੰਚੇ।੧। ਮਿਹਰਵਾਨਾ = ਹੇ ਮਿਹਰਵਾਨ ਪ੍ਰਭੂ! ਹੰਉ = ਮੈਂ। ਤਿਨਾ ਕੈ = ਉਹਨਾਂ ਤੋਂ। ਲੈਨਿ = ਲੈਂਦੇ ਹਨ। ਸਦ = ਸਦਾ।੧।ਰਹਾਉ। ਕਾਇਆ = ਸਰੀਰ। ਰੰਙਣਿ = ਉਹ ਖੁਲ੍ਹਾ ਭਾਂਡਾ ਜਿਸ ਵਿਚ ਨੀਲਾਰੀ ਕੱਪੜੇ ਰੰਗਦਾ ਹੈ, ਮੱਟ, ਮੱਟੀ। ਥੀਐ = ਬਣ ਜਾਏ। ਮਜੀਠ = ਇਕ ਰੰਗ ਦਾ ਨਾ {ਨੋਟ: ਲੋਕ ਮਜੀਠ ਰਿੰਨ੍ਹ ਕੇ ਕੱਪੜੇ ਰੰਗਦੇ ਸਨ। ਇਹ ਰੰਗ ਪੱਕਾ ਹੁੰਦਾ ਸੀ} ਸਾਹਿਬੁ = ਮਾਲਿਕ-ਪ੍ਰਭੂ ॥੨॥

ਰਾਗ ਤਿਲੰਗ, ਘਰ ੩ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ।੧। ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।੧।ਰਹਾਉ। (ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ ॥੨॥

राग तिलंग, घर ३ में गुरु नानकदेव जी की बाणी। अकाल पुरख एक है और सतगुरु की कृपा द्वारा मिलता है।जिस जिव-स्त्री के इस संसार को माया (के मोह की लाग लगी हो, और फिर उस ने इस को पूरा जिव्हा के चस्के में रंग लिया हो, वह जिव- स्त्री खसम प्रभु के चरणों में नहीं पहुच सकती, क्योंकि (जीवन का) यह चोला (यह सरीर, यह जीवन) खसम प्रभु को पसंद नहीं आता।१। हे मेहरबान प्रभु! मैं कुर्बान जाता हूँ, मैं सदके जाता हूँ उन से जो तेरा नाम सिमरन करते है। जो व्यक्ति तेरा नाम लेता है, मैं उस से सदा कुर्बान जाता हूँ।१।रहाउ। (पर, हाँ!) अगर यह सरीर (निलारी की) मट्टी बन जाये, और हे सजन! अगर इस में मजीठ जैसे पक्के रंग वाला प्रभु का नाम रंग डाला जाये, फिर मालिक प्रभु सवयं निलारी (बन के जिव-स्त्री के मन को) रंग (का गोता) दे, तो ऐसा रंग चड़ता है जो जो पहले कभी देखा न हो॥२॥ हे प्यारे (सज्जन!) जिन जीव स्त्रियों के (शरीर-) चोले (जीवन नाम-रंग से) रंगें गए हैं, खसम-प्रभू (सदा) उनके पास (वसता) है। हे सज्जन! नानक की तरफ़ से उनके पास बेनती कर, भला कहीं नानक को उनके चरणों की धूल मिल जाए ॥३॥ जिस जीव-स्त्री पर प्रभू आप मेहर की नज़र करता है उसको वह आप ही संवारता है आप ही (नाम के) रंग में रंगता है। हे नानक जी! वह जीव-स्त्री खसम-प्रभू को प्यारी लगती है, उसको प्रभू आप ही अपने चरणों में जोड़ता है ॥४॥१॥३॥*

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

31/08/2026

AMRIT VELE DA HUKAMNAMA,
SRI DARBAR SAHIB,AMRITSAR,
PAAVAN ANG-690, 31-08-2026

_*ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥*_

धनासरी छंत महला ४ घरु १ ੴ सतिगुर प्रसादि ॥ हरि जीउ क्रिपा करे ता नामु धिआईऐ जीउ ॥ तिगुरु मिलै सुभाइ सहजि गुण गाईऐ जीउ ॥ गुण गाइ विगसै सदा अनदिनु जा आपि साचे भावए ॥ अहंकारु हउमै तजै माइआ सहजि नामि समावए ॥ आपि करता करे सोई आपि देइ त पाईऐ ॥ हरि जीउ क्रिपा करे ता नामु धिआईऐ जीउ ॥१॥ अंदरि साचा नेहु पूरे सतिगुरै जीउ ॥ हउ तिसु सेवी दिनु राति मै कदे न वीसरै जीउ ॥ कदे न विसारी अनदिनु सम्ह्हारी जा नामु लई ता जीवा ॥ स्रवणी सुणी त इहु मनु त्रिपतै गुरमुखि अंम्रितु पीवा ॥ नदरि करे ता सतिगुरु मेले अनदिनु बिबेक बुधि बिचरै ॥ अंदरि साचा नेहु पूरे सतिगुरै ॥२॥

Dhanaasaree, Chhant, Fourth Mehl, First House: One Universal Creator God. By The Grace Of The True Guru: When the Dear Lord grants His Grace, one meditates on the Naam, the Name of the Lord. Meeting the True Guru, through loving faith and devotion, one intuitively sings the Glorious Praises of the Lord. Singing His Glorious Praises continually, night and day, one blossoms forth, when it is pleasing to the True Lord. Egotism, self-conceit and Maya are forsaken, and he is intuitively absorbed into the Naam. The Creator Himself acts; when He gives, then we receive. When the Dear Lord grants His Grace, we meditate on the Naam. ||1||

ਪਦ ਅਰਥ: -ਧਿਆਈਐ = ਸਿਮਰਿਆ ਜਾ ਸਕਦਾ ਹੈ। ਸੁਭਾਇ = ਪ੍ਰੇਮ ਵਿਚ। ਸਹਜਿ = ਆਤਮਕ ਅਡੋਲਤਾ ਵਿਚ। ਗਾਈਐ = ਗਾ ਸਕੀਦਾ ਹੈ। ਵਿਗਸੈ = ਖਿੜਿਆ ਰਹਿੰਦਾ ਹੈ। ਗਾਇ = ਗਾ ਕੇ। ਅਨਦਿਨੁ = ਹਰ ਰੋਜ਼, ਹਰ ਵੇਲੇ {अनुदिन}। ਸਾਚੇ ਭਾਵਏ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਚੰਗਾ ਲੱਗੇ। ਭਾਵਏ = ਭਾਵੈ, ਚੰਗਾ ਲੱਗੇ। ਨਾਮਿ = ਨਾਮ ਵਿਚ। ਸਮਾਵਏ = ਸਮਾਵੈ, ਸਮਾ ਜਾਂਦਾ ਹੈ। ਦੇਇ = ਦੇਂਦਾ ਹੈ। ਤ = ਤਾਂ, ਤਦੋਂ।੧। ਸਾਚਾ—ਸਦਾ-ਥਿਰ ਰਹਿਣ ਵਾਲਾ। ਨੇਹੁ—ਪ੍ਰੇਮ। ਪੂਰੇ ਸਤਿਗੁਰੈ—ਪੂਰੇ ਗੁਰੂ ਦੀ ਰਾਹੀਂ। ਹਉ—ਮੈਂ। ਤਿਸੁ—ਉਸ (ਪ੍ਰਭੂ) ਨੂੰ। ਸੇਵੀ—ਸੇਵੀਂ, ਮੈਂ ਸੇਂਵਦਾ ਹਾਂ। ਵੀਸਰੈ—ਭੁੱਲਦਾ। ਮੈ—ਮੈਨੂੰ। ਵਿਸਾਰੀ—ਵਿਸਾਰੀਂ, ਮੈਂ ਭੁਲਾਂਦਾ। ਸਮ੍ਹ੍ਹਾਰੀ—ਸਮ੍ਹ੍ਹਾਰੀਂ, ਮੈਂ ਸੰਭਾਲਦਾ। ਲਈ—ਲਈਂ। ਜੀਵਾ—ਜੀਵਾਂ। ਸ੍ਰਵਣੀ—ਕੰਨਾਂ ਨਾਲ। ਸੁਣੀ—ਸੁਣੀਂ। ਤ੍ਰਿਪਤੈ—ਰੱਜ ਜਾਂਦਾ ਹੈ। ਗੁਰਮੁਖਿ—ਗੁਰੂ ਦੀ ਸਰਨ ਪੈ ਕੇ। ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਪੀਵਾ—ਪੀਵਾਂ। ਬਿਬੇਕ—(ਚੰਗੇ ਮੰਦੇ ਦੀ) ਪਰਖ। ਬਿਚਰੈ—ਵਿਚਰਦੀ ਹੈ, ਵਰਤਦੀ ਹੈ।2।

ਅਰਥ: - ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ' (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮy ਸਿਮਰਿਆ ਜਾ ਸਕਦਾ ਹੈ।੧। ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।2।

अर्थ:- राग धनासरी, घर १ मे गुरु रामदास जी की बाणी 'छंद'। अकाल पूरख एक है व् परमात्मा की कृपा द्वारा मिलता है। हे भाई! अगर परमात्मा आप कृपा कर, तो उस का नाम सिमरा जा सकता है। अगर गुरु मिलe जाए, तो (प्रभु के) प्रेम में (लीन हो के) आत्मिक अडोलता मे (सथिर हो के) परमातम के गुणों को गा सकता है। (परमात्मा के) गुण गा के मनुख सदा खुश रहता है, परन्तु यह तभी हो सकता है जब सदा कायम रहने वाला परमात्मा को खुद (यह मेहर करनी) पसंद आये। गुण गाने की बरकत से मनुख का अहंकार , होम्य माया के मोह को त्याग देता है, और आत्मिक अडोलता में हरी नाम में लीन हो जाता है। नाम सुमिरन की दात परमात्मा खुद ही देता है, जब वेह देता है तभी मिलती है, हे भाई! परमात्मा कृपा करे तो ही उस का नाम सिमरा जा सकता है।१। हे भाई ! पूरे गुरु के द्वारा (मेरे) मन में (भगवान के साथ) सदा-थिर रहने वाला प्यार बन गया है। (गुरु की कृपा के साथ) मैं उस (भगवान) को दिन रात सुमिरता रहता हूँ, मुझे वह कभी भी नहीं भूलता। मैं उस को कभी भुलता नहीं, मैं हर समय (उस भगवान को) हृदय में बसाए रखता हूँ। जब मैं उस का नाम जपता हूँ, तब मुझे आत्मिक जीवन प्राप्त होता है। जब मैं आपने कानो के साथ (हरि-नाम) सुनता हूँ तब (मेरा) यह मन (माया की तरफ से) तृप्त हो जाता है। हे भाई ! मैं गुरु की शरण में आकर आत्मिक जीवन देने वाला नाम-जल पीता रहता हूँ (जब भगवान मनुख ऊपर कृपा की) निगाह करता है, तब (उस को) गुरु मिलाता है (तब हर समय उस मनुख के अंदर) अच्छे मंदे की परख कर सकने वाली समझ काम करती है। हे भाई ! पूरे गुरु की कृपा के साथ मेरे अंदर (भगवान के साथ) सदा कायम रहने वाला प्यार बन गया है।2।

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Address

Ilford

Website

Alerts

Be the first to know and let us send you an email when ASingh posts news and promotions. Your email address will not be used for any other purpose, and you can unsubscribe at any time.

Contact The Business

Send a message to ASingh:

Shortcuts

Share